'ਆਪ' ਦਾ ਖੇਤੀ ਆਰਡੀਨੈਂਸ ਵਿਰੁੱਧ ਅਮਲੋਹ ਵਿੱਚ ਪ੍ਰਦਰਸ਼ਨ - ਖੇਤੀ ਆਰਡੀਨੈਂਸ ਵਿਰੁੱਧ ਅਮਲੋਹ ਵਿੱਚ ਪ੍ਰਦਰਸ਼ਨ
ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪੂਰੇ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਜਿਸ ਤਹਿਤ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਰੋਸ ਜ਼ਾਹਰ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਦਰਸ਼ਨ ਸਿੰਘ ਚੀਮਾ ਅਤੇ ਕਨਵ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਇਹ ਖੇਤੀ ਆਰਡੀਨੈੱਸ ਜਾਰੀ ਕੀਤਾ ਗਿਆ ਹੈ ਉਹ ਕਿਸਾਨਾਂ ਲਈ ਮਾਰੂ ਸਾਬਤ ਹੋਣਗੇ।