ਪੰਜਾਬ ਬੰਦ ਦੀ ਹਮਾਇਤ 'ਚ 'ਆਪ' ਨੇ ਕੀਤਾ ਪ੍ਰਦਰਸ਼ਨ - ਖੇਤੀ ਆਰਡੀਨੈਂਸਾਂ
ਫ਼ਿਰੋਜ਼ਪੁਰ: ਵਿਧਾਨ ਸਭਾ ਹਲਕਾ ਜ਼ੀਰਾ ਵਿੱਚ ਖੇਤੀ ਆਰਡੀਨੈਂਸਾਂ ਵਿਰੁੱਧ 25 ਸਤੰਬਰ ਦੇ ਪੰਜਾਬ ਬੰਦ ਦੀ ਹਮਾਇਤ ਵਿੱਚ ਆਮ ਆਦਮੀ ਪਾਰਟੀ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ 'ਆਪ' ਇਨ੍ਹਾਂ ਆਰਡੀਨੈਂਸਾਂ ਵਿਰੁੱਧ ਕਿਸਾਨਾਂ ਦੇ ਬੰਦ ਦੀ ਪੂਰਨ ਹਮਾਇਤ ਕਰਦੀ ਹੈ।