ਨਵਜੋਤ ਸਿੱਧੂ ਦੇ ਸਕੂਟੀ ਵਾਲੇ ਬਿਆਨ ਨੂੰ ਲੈ ਕੇ 'ਆਪ' ਦਾ ਪਲਟਵਾਰ - ਮੋਬਾਈਲ ਫੋਨ ਦੇਣ
ਬਠਿੰਡਾ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਵੱਲੋਂ ਵਿਦਿਆਰਥਣਾਂ ਨੂੰ ਸਕੂਟੀ ਦੇਣ ਦਾ ਐਲਾਨ ਕੀਤਾ ਸੀ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ (Aam Aadmi Party) ਦੇ ਤਲਵੰਡੀ ਸਾਬੋਂ ਤੋਂ ਉਮੀਦਵਾਰ ਪ੍ਰੋਫੈਸਰ ਬਲਜਿੰਦਰ ਕੌਰ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਸੱਤਾ ਵਿਚ ਆਉਣ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਦੇਣ ਅਤੇ ਹੋਰ ਬਹੁਤ ਸਾਰੇ ਵਾਅਦੇ ਕੀਤੇ ਸਨ ਫਿਲਹਾਲ ਹੁਣ ਤੱਕ ਪੂਰੇ ਨਹੀਂ ਹੋਏ।ਉਨ੍ਹਾਂ ਨੇ ਕਿਹਾ ਹੈ ਕਿ ਇਹ ਸਿਰਫ਼ ਚੋਣਾਂ ਨੂੰ ਲੈ ਕੇ ਸਟੰਟਬਾਜ਼ੀ ਹੀ ਸੀ ਅਤੇ ਜੋ ਯੂਥ ਨੂੰ ਆਕਰਸ਼ਿਤ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਹੈ ਚੋਣ ਯਾਪਤਾ ਲੱਗਣ ਵਿਚ 10 ਦਿਨ ਹੀ ਰਹਿੰਦੇ ਹਨ ਪਰ ਕਾਂਗਰਸ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ।