ਆਪ ਦੇ ਸੀਨੀਅਰ ਆਗੂ ਜਸਵੀਰ ਸਿੰਘ ਨੇ ਮੋਟਰ ਸਾਈਕਲ ਮਾਰਚ ਕੱਢ ਕੇ ਨੌਜਵਾਨ ਪੀੜ੍ਹੀ ਨੂੰ ਕੀਤਾ ਜਾਗਰੂਕ - motorcycle march
ਨਾਭਾ: ਭਗਤ ਸਿੰਘ ਦਾ ਜਨਮ ਦਿਹਾੜਾ ਸਾਰੇ ਪੰਜਾਬ ਵਿੱਚ ਹਰ ਰਾਜਨੀਤਿਕ ਧਾਰਮਿਕ ਜਥੇਬੰਦੀਆਂ ਵੱਲੋਂ ਵੱਧ ਚੜ੍ਹ ਕੇ ਮਨਾਇਆ ਗਿਆ। ਇਸ ਤਹਿਤ ਨਾਭਾ ਵਿਖੇ ਆਪ ਪਾਰਟੀ ਦੇ ਸੀਨੀਅਰ ਆਗੂ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿੱਚ ਵਿਸ਼ਾਲ ਮੋਟਰਸਾਈਕਲ ਮਾਰਚ ਕੱਢ ਕੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕੀਤਾ ਗਿਆ। ਆਪ ਪਾਰਟੀ ਦੇ ਸੀਨੀਅਰ ਆਗੂ ਜਸਵੀਰ ਸਿੰਘ ਨੇ ਕਿਹਾ ਕਿ ਕਿਸਾਨ ਥਾਂ-ਥਾਂ ਉੱਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਕੇਂਦਰ ਦੀ ਸਰਕਾਰ ਵੱਲੋਂ ਜੋ ਆਰਡੀਨੈੱਸ ਬਣਾਏ ਗਏ ਹਨ ਇਹ ਕਾਨੂੰਨ ਕਿਸਾਨ ਵਿਰੋਧੀ ਕਾਨੂੰਨ ਹੈ ਅਤੇ ਅਸੀਂ ਕਿਸਾਨਾਂ ਦੇ ਨਾਲ ਹਾਂ ਅਸੀਂ ਵੀ ਪ੍ਰੋਟੈਸਟ ਕਰਦੇ ਰਹਾਂਗੇ।