ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਆਪ ਨੇ ਬਰਨਾਲਾ 'ਚ ਲਗਾਇਆ ਖ਼ੂਨਦਾਨ ਕੈਂਪ
ਬਰਨਾਲਾ: ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਬਲੱਡ ਬੈਂਕਾਂ ਵਿੱਚ ਖੂਨ ਦੀ ਕਮੀ ਚੱਲ ਰਹੀ ਹੈ ਜਿਸ ਦੇ ਮੱਦੇਨਜ਼ਰ ਅੱਜ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਵਲੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਸਰਕਾਰੀ ਹਸਪਤਾਲ ਵਿੱਚ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ 50 ਦੇ ਕਰੀਬ ਲੋਕਾਂ ਵਲੋਂ ਖ਼ੂਨਦਾਨ ਕੀਤਾ ਗਿਆ। ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਤਾਲਾਬੰਦੀ ਕਾਰਨ ਸਰਕਾਰੀ ਹਸਪਤਾਲ ਵਿੱਚ ਖੂਨ ਦੀ ਘਾਟ ਹੈ। ਵੱਖ-ਵੱਖ ਬੀਮਾਰੀਆਂ ਤੋਂ ਪੀੜਤ ਹਸਪਤਾਲ ਵਿੱਚ ਆ ਰਹੇ ਹਨ ਜਿਨ੍ਹਾਂ ਨੂੰ ਖ਼ੂਨ ਦੀ ਲੋੜ ਹੁੰਦੀ ਹੈ। ਇਸੇ ਕਰਕੇ ਉਨ੍ਹਾਂ ਵਲੋਂ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਤਾਂ ਕਿ ਕਿਸੇ ਵੀ ਲੋੜਵੰਦ ਨੂੰ ਜ਼ਰੂਰਤ ਪੈਣ ਉੱਤੇ ਬਲੱਡ ਮਿਲ ਸਕੇ।