ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਕੈਪਟਨ ਦੇ ਵਫ਼ਦ ਦਾ ਹਿੱਸਾ ਨਹੀਂ ਹੋਵੇਗੀ ਆਪ: ਚੀਮਾ - ਵਿਰੋਧੀ ਧਿਰ ਆਗੂ ਹਰਪਾਲ ਚੀਮਾ
ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਕੈਪਟਨ ਦੇ ਵਫਦ ਦਾ ਆਮ ਆਦਮੀ ਪਾਰਟੀ ਹਿੱਸਾ ਨਹੀਂ ਹੋਵੇਗੀ। ਵਿਰੋਧੀ ਧਿਰ ਆਗੂ ਹਰਪਾਲ ਚੀਮਾ ਨੇ ਮੁੱਖ ਮੰਤਰੀ ਕੈਪਟਨ 'ਤੇ ਜੰਮ ਕੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਇਹ ਮਾਮਲਾ ਪ੍ਰਧਾਨ ਮੰਤਰੀ ਹੀ ਹੱਲ ਕਰ ਸਕਦੇ ਹਨ ਨਾ ਕਿ ਰਾਸ਼ਟਰਪਤੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਪ੍ਰਧਾਨ ਮੰਤਰੀ ਮੋਦੀ ਤੋੋਂ ਡਰਦੇ ਹਨ ਜਿਸ ਕਾਰਨ ਉਹ ਨਾ ਤਾਂ ਪ੍ਰਧਾਨ ਮੰਤਰੀ ਤੋਂ ਗੱਲ ਕਰਨ ਦਾ ਸਮਾਂ ਮੰਗਦੇ ਹਨ ਅਤੇ ਨਾ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਆਖਦੇ ਹਨ।