ਚੰਡੀਗੜ੍ਹ ਵਿੱਚ ਆਪ ਵਰਕਰਾਂ ਨੇ ਮਨਾਇਆ ਜਿੱਤ ਦਾ ਜਸ਼ਨ
ਦਿੱਲੀ ਦੇ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਲੱਡੂ ਵੰਡ ਕੇ ਜਸ਼ਨ ਮਨਾਇਆ। ਇਸ ਦੇ ਨਾਲ ਹੀ ਵਰਕਰ ਜਸ਼ਨ ਮਨਾਉਂਦੇ ਹੋਏ ਸੈਕਟਰ 20 ਤੋਂ ਸੈਕਟਰ 16 ਦੀ ਮਾਰਕਿਟ 'ਚੋਂ ਹੁੰਦਿਆਂ ਹੋਇਆਂ ਸੈਕਟਰ 17 ਪੁੱਜੇ। ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਪ੍ਰਧਾਨ ਪ੍ਰੇਮ ਗਰਗ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਦੀ ਇਹ ਤੀਜੀ ਜਿੱਤ ਹੈ ਤੇ ਦਿੱਲੀ ਵਿੱਚ ਇਸ ਜਿੱਤ ਦਾ ਇਹੀ ਮਤਲਬ ਹੈ ਕਿ ਆਮ ਆਦਮੀ ਪਾਰਟੀ ਦਿੱਲੀ ਦੇ ਵਿੱਚ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਲੋਕ ਆਮ ਆਦਮੀ ਪਾਰਟੀ ਦੇ ਕੰਮ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਮੁਕਤ ਪਾਰਟੀ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿੱਚ ਵੀ ਇਸ ਵਾਰ ਮਿਊਂਸੀਪਲ ਕਾਰਪੋਰੇਸ਼ਨ ਦੇ ਇਲੈਕਸ਼ਨ ਆਮ ਆਦਮੀ ਪਾਰਟੀ ਵੱਲੋਂ ਲੜੇ ਜਾਣਗੇ।