'ਆਪ' ਦੀ ਜਿੱਤ 'ਤੇ ਪਠਾਨਕੋਟ 'ਚ ਆਪ ਵਰਕਰਾਂ ਨੇ ਵੰਡੇ ਲੱਡੂ - ਆਮ ਆਦਮੀ ਪਾਰਟੀ
ਦਿੱਲੀ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਰੁਝਾਨਾਂ ਤੋਂ ਇਹ ਸਪੱਸ਼ਟ ਹੁੰਦਾ ਜਾ ਰਿਹਾ ਹੈ, ਕਿ ਆਮ ਆਦਮੀ ਪਾਰਟੀ ਤੀਜੀ ਵਾਰ ਦਿੱਲੀ 'ਚ ਸਰਕਾਰ ਬਣਾਵੇਗੀ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਵਰਕਰ ਪੰਜਾਬ ਤੇ ਦਿੱਲੀ ਵਿੱਚ ਜਸ਼ਨ ਮਨਾਉਂਦੇ ਨਜ਼ਰ ਆ ਰਹੇ ਹਨ।ਦਿੱਲੀ ਵਿਧਾਨ ਸਭਾ ਚੋਣਾਂ ਲਈ ਹੋਈ ਵੋਟਿੰਗ ਦੀ ਗਿਣਤੀ ਲਗਾਤਾਰ ਜਾਰੀ ਹੈ, ਗਿਣਤੀ ਦੇ ਰੂਝਾਨਾਂ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਨੂੰ ਮਾਤ ਦਿੰਦੀ ਹੋਈ ਅੱਗੇ ਵੱਧ ਰਹੀ ਹੈ। ਆਪ ਦੀ ਜਿੱਤ ਦੀ ਖੁਸ਼ੀ 'ਚ ਪਠਾਨਕੋਟ 'ਚ ਆਪ ਵਰਕਰ ਜਸ਼ਨ ਮਨਾਉਂਦੇ ਨਜ਼ਰ ਆ ਰਹੇ ਹਨ। ਵਰਕਰ ਪਾਰਟੀ ਦੀ ਜਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਭੰਗੜੇ ਪਾ ਰਹੇ ਹਨ ਤੇ ਇੱਕ-ਦੂਜੇ ਨੂੰ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰ ਰਹੇ ਹਨ।