ਜ਼ੀਰਾ 'ਚ ਆਪ ਵਰਕਰਾਂ ਵੱਲੋਂ ਜਨਸਭਾ ਕਰਵਾਈ ਗਈ - ਜ਼ੀਰਾ 'ਚ ਆਪ ਵਰਕਰਾਂ ਵੱਲੋਂ ਜਨਸਭਾ ਸਭਾ ਕਰਵਾਈ
ਫ਼ਿਰੋਜ਼ਪੁਰ: ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਹਰ ਇੱਕ ਪਾਰਟੀ ਵੱਲੋਂ ਆਪਣੀਆਂ-ਆਪਣੀਆਂ ਜਨ ਸਭਾਵਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਦੇ ਤਹਿਤ ਜ਼ੀਰਾ ਵਿੱਚ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਸਿੰਘ ਗੋਰਾ ਵੱਲੋਂ ਆਪਣੇ ਗ੍ਰਹਿ ਵਿਖੇ ਇਕ ਜਨ ਸਭਾ ਕੀਤੀ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਨ ਸਭਾ ਜ਼ੀਰਾ ਤੋਂ ਉਮੀਦਵਾਰ ਨਰੇਸ਼ ਕਟਾਰੀਆ ਵੱਲੋਂ ਕਿਹਾ ਗਿਆ ਕਿ ਪੂਰੇ ਪੰਜਾਬ ਵਿੱਚ ਜਿੱਥੇ ਆਮ ਆਦਮੀ ਪਾਰਟੀ ਦੀ ਹਵਾ ਚੱਲ ਰਹੀ ਹੈ ਤੇ ਲੋਕਾਂ ਨੇ ਮਨ ਬਣਾ ਲਿਆ ਹੈ, ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣਾਈ ਜਾਵੇ।