ਸੀਐਮ ਚਿਹਰੇ ਦੇ ਐਲਾਨ ਤੋਂ ਬਾਅਦ ਆਪ ਵਰਕਰ ਹੋਏ ਬਾਗੋ-ਬਾਗ - ਆਪ ਵਰਕਰਾਂ ਨੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ
ਜਲੰਧਰ: ਪਿਛਲੇ ਲੰਬੇ ਅਰਸੇ ਤੋਂ ਆਮ ਆਦਮੀ ਪਾਰਟੀ ਵੱਲੋਂ ਆਪਣੇ ਸੀਐਮ ਚਿਹਰੇ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ । ਉੱਥੇ ਹੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਵਾਰਤਾ ਕਰ ਪੰਜਾਬ ਦੇ ਸੀਐਮ ਚਿਹਰੇ ਐਲਾਨ ਕਰ ਦਿੱਤਾ ਹੈ। ਕੇਜਰੀਵਾਲ ਦੇ ਐਲਾਨ ਤੋਂ ਬਾਅਦ ਸੂਬੇ ਦੇ ਆਪ ਵਰਕਰਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਲੰਧਰ ਵਿੱਚ ਆਪ ਵਰਕਰਾਂ ਵੱਲੋਂ ਢੋਲ ਦੀ ਥਾਪ ਉੱਤੇ ਭੰਗੜਾ ਪਾਇਆ ਗਿਆ ਹੈ। ਨਾਲ ਹੀ ਇੱਕ ਦੂਜੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ। ਆਪ ਦੇ ਸੀਐਮ ਚਿਹਰੇ ਦੇ ਐਲਾਨ ਨੂੰ ਲੈਕੇ ਆਪ ਵਰਕਰਾਂ ਨੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ਸੀਐਮ ਚਿਹਰੇ ਕਾਰਨ ਪਾਰਟੀ ਵਿੱਚ ਮਜ਼ਬੂਤੀ ਆਈ ਹੈ। ਉਨ੍ਹਾਂ ਕਿਹਾ ਕਿ ਪੂਰੇ ਮਾਲਵੇ ਵਿੱਚ ਆਪ ਸਫਾਇਆ ਕਰੇਗੀ।