ਆਪ ਵਰਕਰਾਂ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ - ਕੇਂਦਰੀ ਮੰਤਰੀ ਅਜੈ ਸ਼ਰਮਾ
ਸ੍ਰੀ ਮੁਕਤਸਰ ਸਾਹਿਬ: ਯੂਪੀ ਦੇ ਲਖੀਮਪੁਰ ਖੀਰੀ (Lakhimpur Khiri) ਵਿੱਚ ਹੋਏ ਕਿਸਾਨਾਂ ਦੇ ਕਤਲੇਆਮ ਨੂੰ ਲੈ ਕੇ ਪੂਰੇ ਦੇਸ਼ ਅੰਦਰ ਕਿਸਾਨਾਂ ਦਾ ਗੁੱਸਾ ਸੱਤਵੇਂ ਅਸਮਾਨ ਹੈ। ਇਸ ਘਟਨਾ ਨੂੰ ਲੈਕੇ ਵਿਰੋਧੀ ਪਾਰਟੀਆਂ ਦੇ ਵੱਲੋਂ ਭਾਜਪਾ ਖਿਲਾਫ਼ ਲਗਾਤਾਰ ਰੋਸ ਮੁਜ਼ਾਹਰੇ ਕੀਤੇ ਜਾ ਰੇਹ ਹਨ। ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਭਾਜਪਾ (BJP) ਖਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਹ ਆਪ ਵਰਕਰਾਂ ਨੇ ਕਿਹਾ ਕਿ ਯੂਪੀ ਸਰਕਾਰ ਵੱਲੋਂ ਇਸ ਘਟਨਾ ਨੂੰ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਅੰਜ਼ਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਅਜੈ ਸ਼ਰਮਾ ਦੇ ਪੁੱਤਰ ਵੱਲੋਂ ਕਿਸਾਨਾਂ ਦੇ ਖੂਨ ਦੇ ਨਾਲ ਖੇਡੀ ਗਈ ਹੋਲੀ ਅਜਾਈ ਨਹੀਂ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖੂਨ ਦੀ ਡੁੱਲ੍ਹੀ ਇੱਕ-ਇੱਕ ਬੂੰਦ ਦਾ ਹਿਸਾਬ ਲਿਆ ਜਾਵੇਗਾ।