ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਆਪ ਵੱਲੋਂ ਨਸ਼ਿਆਂ ਖਿਲਾਫ਼ ਮਾਰਚ - ਨਸ਼ੇ ਦੇ ਖਿਲਾਫ਼ ਰੋਡ ਮਾਰਚ
ਅੰਮ੍ਰਿਤਸਰ: ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ (Shaheed Bhagat Singh) ਦਾ ਜਨਮ ਦਿਨ ਪੰਜਾਬ ਵਿੱਚ ਸਾਰੇ ਲੋਕਾਂ ਵਲੋਂ ਮਨਾਇਆ ਗਿਆ ਹੈ ਇਸਦੇ ਚਲਦੇ ਹੀ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਅੰਮ੍ਰਿਤਸਰ ਵਿੱਚ ਇੱਕ ਰੋਡ ਮਾਰਚ ਕੱਢਿਆ ਗਿਆ। ਇਸ ਮਾਰਚ ਵਿੱਚ ਆਮ ਆਦਮੀ ਪਾਰਟੀ ਦੇ ਯੂਥ ਆਗੂਆਂ ਨੇ ਹਿੱਸਾ ਲਿਆ। ਉਨ੍ਹਾਂ ਵੱਲੋਂ ਇਹ ਮਾਰਚ ਨਸ਼ੇ ਦੇ ਖਿਲਾਫ਼ ਕੱਢਿਆ ਗਿਆ। ਇਸ ਮੌਕੇ ਆਪ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਗਤ ਸਿੰਘ ਦੇ ਜਨਮ ਦਿਨ ਉੱਤੇ ਨਸ਼ੇ ਦੇ ਖਿਲਾਫ਼ ਇੱਕ ਰੋਡ ਮਾਰਚ ਆਮ ਆਦਮੀ ਪਾਰਟੀ ਵੱਲੋਂ ਕੱਢਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਜੋ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਦਿੱਤਾ ਗਿਆ ਹੈ ਉਸ ਸਬੰਧੀ ਉਹ ਕੁਝ ਨਹੀਂ ਕਹਿਣਾ ਚਾਹੁੰਦੇ ਕਿਉਂਕਿ ਇਹ ਪਾਰਟੀ ਦਾ ਆਪਸੀ ਮਾਮਲਾ ਹੈ। ਉਨ੍ਹਾਂ ਕਾਂਗਰਸ ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਨੂੰ ਪੰਜਾਬ ਦੇ ਮੁੱਦਿਆਂ ਨਾਲ ਕੋਈ ਸਰੋਕਾਰ ਨਹੀਂ ਹੈ ਇਹ ਗੱਲ ਤਾਂ ਸਾਫ ਹੋ ਚੁੱਕੀ ਹੈ।