ਬੇਰੁਜ਼ਗਾਰ ਅਧਿਆਪਕਾਂ ਦੇ ਪ੍ਰਦਰਸ਼ਨ ‘ਚ ਪਹੁੰਚੀ 'ਆਪ' ਦੀ ਲੀਡਰਸ਼ਿਪ - Teachers
ਜਲੰਧਰ: 28 ਤਰੀਕ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਬੇਰੁਜ਼ਗਾਰ ਅਧਿਆਪਕਾਂ (Teachers) ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੁਨੀਸ਼ ਫਾਜ਼ਿਲਕਾ ਅਤੇ ਜਸਵੰਤ ਸਿੰਘ ਟੈਂਕੀ ‘ਤੇ ਚੜ੍ਹ ਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ (Teachers) ਦੇ ਪੱਖ ਵਿੱਚ ਪਹੁੰਚੀ ਆਮ ਆਦਮੀ ਪਾਰਟੀ (Aam Aadmi Party) ਦੀ ਸਮੁੱਚੀ ਲੀਡਰਸ਼ਿਪ ਨੇ ਵੀ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਰਾਜਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਲੋਕਾਂ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।