ਕਿਸਾਨਾਂ ‘ਤੇ ਜ਼ੁਲਮ ਖ਼ਿਲਾਫ਼ ‘ਆਪ’ ਦਾ ਪ੍ਰਦਰਸ਼ਨ - Central Government
ਅੰਮ੍ਰਿਤਸਰ: ਪਿਛਲੇ ਦਿਨੀਂ ਯੂ.ਪੀ. ਦੇ ਵਿੱਚ ਵਾਪਰੀ ਘਟਨਾ ‘ਚ 4 ਕਿਸਾਨਾਂ (FARMERS) ਤੇ 1 ਪੱਤਰਕਾਰ (Journalist) ਦੀ ਮੌਤ ਹੋਣ ਨਾਲ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਸੀ। ਘਟਨਾ ਤੋਂ ਬਾਅਦ ਭਾਰਤ ਨਹੀਂ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਬੀਪੇਜੀ (BJP) ਤੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ (Union Minister of State Ajay Mishra) ਤੇ ਉਸ ਦੇ ਪੱਤਰ ਦੇ ਪੁਤਲ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਧਰ ਅੰਮ੍ਰਿਤਸਰ ਵਿੱਚ ਵੀ ਆਮ ਆਦਮੀ ਪਾਰਟੀ (Aam Aadmi Party) ਨੇ ਇਸ ਘਟਨਾ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਇਨ੍ਹਾਂ ਆਪ ਵਰਕਰਾਂ ਨੇ ਕੇਂਦਰ ਸਰਕਾਰ (Central Government) ਅਤੇ ਘਟਨਾ ਦੇ ਮੁਲਜ਼ਮਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ।