ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈਕੇ 'ਆਪ' ਦਾ ਸਰਕਾਰ ਖਿਲਾਫ਼ ਪ੍ਰਦਰਸ਼ਨ - ਮਾਹਿਲਪੁਰ
ਗੜ੍ਹਸ਼ੰਕਰ: ਬਲਾਕ ਮਾਹਿਲਪੁਰ 'ਚ ਆਮ ਆਦਮੀ ਪਾਰਟੀ ਵਲੋਂ ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈਕੇ ਸੂਬੇ ਦੀ ਕਾਂਗਰਸ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦਿਆਂ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ 'ਆਪ' ਆਗੂਆਂ ਦਾ ਕਹਿਣਾ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਚਾਰ ਸਾਲ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਪੂਰਾ ਨਹੀਂ ਕੀਤਾ ਗਿਆ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ 'ਆਪ' ਵਲੋਂ ਦਿੱਲੀ 'ਚ ਮਹਿੰਗੀ ਬਿਜਲੀ ਖਰੀਦ ਕੇ ਵੀ ਲੋਕਾਂ ਨੂੰ ਮੁਫ਼ਤ ਦਿੱਤੀ ਜਾ ਰਹੀ ਹੈ, ਜਦਕਿ ਪੰਜਾਬ 'ਚ ਬਿਜਲੀ ਬਣਨ ਦੇ ਬਾਵਜੂਦ ਕੀਮਤਾਂ ਬਹੁਤ ਵੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸਰਕਾਰ ਤੋਂ ਤੰਗ ਹਨ ਅਤੇ ਅਗਾਮੀ ਵਿਧਾਨਸਭਾ ਚੋਣਾਂ 'ਚ 'ਆਪ' ਦੀ ਸਰਕਾਰ ਬਣੇਗੀ।