ਖੇਤੀ ਬਿੱਲਾਂ ਦਾ ਵਿਰੋਧ: ਬਠਿੰਡਾ ਕਾਂਗਰਸ ਲੀਡਰਸ਼ਿਪ ਨੇ ਆੜ੍ਹਤੀਆ ਐਸੋਸੀਏਸ਼ਨ ਨਾਲ ਮਿਲ ਕੇ ਕੀਤਾ ਪ੍ਰਦਰਸ਼ਨ - ਆੜ੍ਹਤੀਆ ਐਸੋਸੀਏਸ਼ਨ
ਬਠਿੰਡਾ: ਜ਼ਿਲ੍ਹੇ ਵਿੱਚ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਨੂੰ ਕਾਂਗਰਸ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵੱਲੋਂ ਸਮਰਥਨ ਦਿੱਤਾ ਗਿਆ। ਇਸ ਮੌਕੇ ਬਠਿੰਡਾ ਦੀ ਅਨਾਜ ਮੰਡੀ ਵਿੱਚ ਇਕੱਠੇ ਹੋਏ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਰੁਣ ਵਧਾਵਨ ਨੇ ਕਿਹਾ ਕਿ ਅੱਜ ਕਾਂਗਰਸ ਪਾਰਟੀ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਕਾਲੇ ਕਾਨੂੰਨ ਖ਼ਿਲਾਫ਼ ਰੋਸ ਜ਼ਾਹਰ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਇੱਕ ਛੋਟੇ ਜਿਹੇ ਸੱਦੇ 'ਤੇ ਵੱਖ-ਵੱਖ ਜਥੇਬੰਦੀਆਂ ਦੇ ਪ੍ਰਧਾਨ ਬੁਲਾਏ ਸਨ, ਜਿਨ੍ਹਾਂ ਨੇ ਸ਼ਾਮਲ ਹੋ ਕੇ ਕਾਲੇ ਕਾਨੂੰਨ ਖ਼ਿਲਾਫ਼ ਰੋਸ ਜ਼ਾਹਰ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ 25 ਸਤੰਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਵੀ ਸਮਰਥਨ ਕਰਨਗੇ ਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨ ਨੂੰ ਰੱਦ ਕਰਵਾ ਕੇ ਹੀ ਹਟਣਗੇ।