ਅਬੋਹਰ: ਟ੍ਰੇਨ ਚੜਦੇ ਸਮੇਂ ਪੈਰ ਤਿਲਕਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ - ਫ਼ਾਜ਼ਿਲਕਾ ਦੇ ਸ਼ਹਿਰ ਅਬੋਹਰ ਸਟੇਸ਼ਨ
ਫ਼ਾਜ਼ਿਲਕਾ ਦੇ ਸ਼ਹਿਰ ਅਬੋਹਰ ਸਟੇਸ਼ਨ 'ਚ ਬੀਤੇ ਦਿਨੀਂ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ 'ਚ ਪ੍ਰਦੀਪ ਸ਼ਰਮਾ ਨਾਂਅ ਦੇ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਪ੍ਰਦੀਪ ਸ਼ਰਮਾ ਨੰਦੇੜ ਸਾਹਿਬ ਐਕਸਪ੍ਰੈਸ ਟ੍ਰੇਨ 'ਚ ਚੜਨ ਲੱਗਾ ਸੀ, ਜਿਸ ਦੌਰਾਨ ਅਚਾਨਕ ਉਸ ਦਾ ਪੈਰ ਤਿਲਕ ਗਿਆ ਤੇ ਉਹ ਪਟਰੀ ਤੇ ਜਾ ਡਿਗਾ। ਇਸ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਟਮ ਲਈ ਭੇਜ ਦਿੱਤਾ ਹੈ ਤੇ ਧਾਰਾ 174 ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।