ਅਬੋਹਰ ਦੇ ਸਿੱਧੂ ਨਗਰ ’ਚ ਅੱਗ ਲੱਗਣ ਦੇ ਮਾਮਲੇ ਨੇ ਲਿਆ ਨਵਾਂ ਮੋੜ - ਸੈਨੇਟਰੀ ਇੰਸਪੈਕਟਰ
ਅਬੋਹਰ: ਸ਼ਹਿਰ ਦੇ ਸਿੱਧੂ ਨਗਰ ’ਚ ਅੱਗ ਲੱਗਣ ਦੇ ਮਾਮਲੇ ਨੇ ਇੱਕ ਨਵਾਂ ਰੂਪ ਧਾਰ ਲਿਆ ਹੈ ਅੱਗ ਬੁਝਾਉਣ ਤੋਂ ਬਾਅਦ ਜਦੋਂ ਘਰ ਦੀ ਪੜਤਾਲ ਕੀਤੀ ਗਈ ਤਾਂ ਅੰਦਰ ਕੰਗਾਲ ਪਾਏ ਗਏ। ਮੁਹੱਲਾ ਵਾਸੀਆਂ ਨੇ ਇਲਜ਼ਾਮ ਲਾਇਆ ਹੈ ਕਿ ਇਹ ਵਿਅਕਤੀ ਹਰ ਕਿਸੇ ਨੂੰ ਤੰਗ ਕਰਦਾ ਹੈ ਤੇ ਮਾੜਾ ਵਰਤਾਰਾ ਵੀ ਕਰਦਾ ਹੈ। ਉਹਨਾਂ ਨੇ ਕਿਹਾ ਕਿ ਅਸੀਂ ਕਈ ਵਾਰ ਇਸ ਦੇ ਸ਼ਿਕਾਇਤ ਦੇ ਚੁੱਕੇ ਹਾਂ ਪਰ ਇਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੁੰਦੀ। ਉਥੇ ਹੀ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਨੇ ਦੱਸਿਆ ਲੋਕਾਂ ਵੱਲੋਂ ਮਿਲੀ ਸ਼ਿਕਾਇਤ ਦੇ ਆਧਾਰ ਤੇ ਜਦੋਂ ਉਹ ਘਰ ਗਏ ਤਾਂ ਉਨ੍ਹਾਂ ਦੇਖਿਆ ਕਿ ਅੰਦਰ ਕਾਫੀ ਕੂੜਾ ਕਰਕਟ ਖਿਲਰਿਆ ਹੋਇਆ ਸੀ ਜਿਸ ਬਿਮਾਰੀਆਂ ਫੈਲ ਸਕਦੀਆਂ ਹਨ। ਉਹਨਾਂ ਕਿਹਾ ਕਿ ਇਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।