ਜੰਮੂ ਕਸ਼ਮੀਰ 'ਚ ਧਾਰਾ 370 ਖ਼ਤਮ ਕਰਨ ਦਾ ਢੰਗ ਸਹੀ ਨਹੀਂ ਸੀ: ਰਜ਼ੀਆ ਸੁਲਤਾਨਾ - ਈਟੀਵੀ ਭਾਰਤ
ਰੂਪਨਗਰ 'ਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਕੈਬਿਨੋਟ ਮੰਤਰੀ ਰਜ਼ੀਆ ਸੁਲਤਾਨਾ ਨੇ ਈਟੀਵੀ ਭਾਰਤ ਦੇ ਪੱਤਰਕਾਰ ਨਾਲ ਗੱਲਬਾਤ ਕੀਤੀ। ਪੱਤਰਕਾਰ ਵੱਲੋਂ ਜੰਮੂ ਕਸ਼ਮੀਰ ਦੇ ਮੁਦੇ 'ਤੇ ਪੁੱਛੇ ਗਏ ਸਵਾਲ 'ਤੇ ਉਨ੍ਹਾਂ ਜਵਾਬ ਦਿੰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਜੰਮੂ ਕਸ਼ਮੀਰ 'ਚੋਂ ਧਾਰਾ 370 ਖ਼ਤਮ ਕਰਨ ਦਾ ਢੰਗ ਸਹੀ ਨਹੀਂ ਸੀ। ਸਰਕਾਰ ਨੂੰ ਚਾਹੀਦਾ ਸੀ ਕਿ ਕਸ਼ਮੀਰ ਦੇ ਲੋਕਾਂ ਨਾਲ ਗੱਲ ਕਰਦੇ। ਇਸ ਫ਼ੈਸਲੇ ਵਿੱਚ ਸਾਰਿਆਂ ਦਾ ਸਾਥ ਲੈਣਾ ਜ਼ਰੂਰੀ ਸੀ। ਰਜ਼ੀਆ ਨੇ ਇਹ ਵੀ ਕਿਹਾ ਕਿ ਸਾਰੇ ਲੋਕਾਂ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਧਾਰਾ 370 ਹੈ ਕੀ ਪਰ ਹੁਣ ਜਿਸ ਤਰੀਕੇ ਨਾਲ ਕੇਂਦਰ ਸਰਕਾਰ ਨੇ ਇਹ ਧਾਰਾ ਹਟਾਈ ਹੈ ਉਹ ਤਰੀਕਾ ਬਿਲਕੁਲ ਗ਼ਲਤ ਹੈ।