ਪਾਕਿ ਸਰਕਾਰ ਨੇ 20 ਦੇ ਕਰੀਬ ਭਾਰਤੀ ਮਛੇਰੇ ਕੀਤੇ ਰਿਹਾਅ - ਪਾਕਿਸਤਾਨ ਸਰਕਾਰ ਵੱਲੋਂ 20 ਦੇ ਕਰੀਬ ਭਾਰਤੀ ਮਛੇਰੇ ਰਿਹਾਅ
ਅੰਮ੍ਰਿਤਸਰ: ਪਾਕਿਸਤਾਨ ਸਰਕਾਰ ਵੱਲੋਂ 20 ਦੇ ਕਰੀਬ ਭਾਰਤੀ ਮਛੇਰੇ ਕੈਦੀਆਂ ਨੂੰ ਰਿਹਾਅ ਕੀਤਾ ਗਿਆ। ਇਹ ਮਛੇਰੇ ਵਾਹਗਾ ਬਾਰਡਰ ਅਟਾਰੀ ਸਰਹੱਦ ਰਾਹੀਂ ਭਾਰਤ ਪੁੱਜੇ। ਇਨ੍ਹਾਂ ਮਛੇਰਿਆਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਾਰੇ ਗੁਜਰਾਤ ਦੇ ਰਹਿਣ ਵਾਲੇ ਹਨ ਜੋ ਕਿ 2017 ਦੇ ਵਿੱਚ ਪਾਕਿਸਤਾਨ 4 ਸਾਲ ਪਹਿਲਾਂ ਇਹ ਸਮੁੰਦਰ ਦੇ ਵਿੱਚ ਮੱਛਲੀਆਂ ਫੜਦੇ ਗ਼ਲਤੀ ਦੇ ਨਾਲ ਪਾਕਿਸਤਾਨ ਦੀ ਸਰਹੱਦ ਵਿੱਚ ਜਾ ਵੜੇ। ਉਥੋਂ ਦੀ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰਕੇ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਇਨ੍ਹਾਂ ਨੂੰ 4 ਸਾਲ ਦੀ ਸਜ਼ਾ ਹੋਈ 'ਤੇ ਇਨ੍ਹਾਂ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਅੱਜ ਪਾਕਿਸਤਾਨ ਵੱਲੋਂ ਇਨ੍ਹਾਂ ਨੂੰ ਰਿਹਾਅ ਘਰ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ਼ ਰੇਂਜਰਾਂ ਦੇ ਹਵਾਲੇ ਕੀਤਾ ਗਿਆ।