ਕਰਫਿਊ ਦੀ ਉਲੰਘਣਾ ਕਰਨ ਵਾਲੇ 450 ਲੋਕਾਂ ਖਿਲਾਫ਼ ਮਾਮਲਾ ਦਰਜ
ਤਰਨਤਾਰਨ: ਕੋਰੋਨਾ ਮਹਾਂਮਾਰੀ ਕਰਕੇ ਪੰਜਾਬ 'ਚ ਕਰਫਿਊ ਲੱਗਿਆ ਹੋਇਆ ਹੈ ਜਿਸ ਨਾਲ ਲੋਕਾਂ ਨੂੰ ਘਰਾਂ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ ਹੈ। ਕਰਫਿਊ ਦੌਰਾਨ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ। ਐਸ.ਐਸ.ਪੀ ਧਾਰੁਵ ਦਹੀਆ ਨੇ ਦੱਸਿਆ ਕਿ ਜੋ ਵੀ ਵਿਅਕਤੀ ਕਰਫਿਊ ਦੌਰਾਨ ਬਿਨਾਂ ਕਿਸੇ ਕੰਮ ਤੋਂ ਬਾਹਰ ਨਿਕਲਦਾ ਹੈ ਤਾਂ ਉਸ 'ਤੇ ਪਰਚਾ ਦਰਜ ਕਰਕੇ ਉਸ ਨੂੰ ਖੁੱਲੀ ਜੇਲ੍ਹ 'ਚ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ 450 ਦੇ ਕਰੀਬ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਦੇ ਅੰਦਰ ਹੀ ਰਹਿਣ ਤੇ ਤਾਂ ਜੋ ਇਕਜੁੱਠ ਹੋ ਕੇ ਕੋਰੋਨਾ ਮਹਾਂਮਾਰੀ ਤੋਂ ਨਿਜਾਤ ਪਾਈ ਜਾ ਸਕੇ।