ਆਖਰੀ ਸਾਲ ਦੀਆਂ ਪ੍ਰੀਖਿਆਵਾਂ ਲੈਣ ਦੇ ਫ਼ੈਸਲੇ ਦੇ ਹੱਕ 'ਚ ਆਈ ਏਬੀਵੀਪੀ - final year exams
ਚੰਡੀਗੜ੍ਹ: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਵੱਲੋਂ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਅੰਤਿਮ-ਸਾਲ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਕਰਵਾਉਣ ਦੇ ਦਿੱਤੇ ਨਿਰਦੇਸ਼ਾਂ ਦਾ ਜਿੱਥੇ ਇੱਕ ਪਾਸੇ ਕੁਝ ਵਿਦਿਆਰਥੀ ਜਥੇਬੰਦੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ, ਉੱਥੇ ਹੀ ਏਬੀਵੀਪੀ ਦੇ ਵੱਲੋਂ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਸਹੀ ਠਹਿਰਾਇਆ ਗਿਆ ਹੈ। ਏਬੀਵੀਪੀ ਸਕੱਤਰ ਚਿਰਾਂਸ਼ੂ ਰਤਨ ਨੇ ਦੱਸਿਆ ਕਿ ਜਿਸ ਤਰ੍ਹਾਂ ਬਾਕੀ ਵਿਦਿਆਰਥੀ ਜਥੇਬੰਦੀਆਂ ਮੰਗ ਕਰ ਰਹੀਆਂ ਹਨ ਕਿ ਉਨ੍ਹਾਂ ਨੂੰ ਸਿੱਧਾ ਪ੍ਰਮੋਟ ਕੀਤਾ ਜਾਏ, ਅਗਰ ਡਿਗਰੀ ਦੇ ਉੱਤੇ ਪ੍ਰਮੋਟ ਅੰਡਰ ਕੋਵਿਡ ਲਿਖਿਆ ਜਾਵੇਗਾ ਤਾਂ ਉਨ੍ਹਾਂ ਨੂੰ ਨੌਕਰੀ ਕੌਣ ਦੇਵੇਗਾ। ਉਨ੍ਹਾਂ ਕਿਹਾ ਇਸ ਕਰਕੇ ਏਬੀਵੀਪੀ ਦੇ ਵੱਲੋਂ ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ ਨੂੰ ਸਹੀ ਠਹਿਰਾਇਆ ਜਾ ਰਿਹਾ ਹੈ।