2022 ਦੀਆਂ ਚੋਣਾਂ ਸਬੰਧੀ ਸਰਗਰਮੀਆਂ ਹੋਈਆਂ ਤੇਜ਼ - Punjab Vidhan Sabha 2022
ਅੰਮ੍ਰਿਤਸਰ: ਅਕਾਲੀ ਦਲ ਦੇ ਸੀਨੀਅਰ ਲੀਡਰ ਅਨਿਲ ਜੋਸ਼ੀ (Senior Akali Dal leader Anil Joshi) ਨੇ ਬੂਥ ਇੰਚਾਰਜਾਂ ਅਤੇ ਵਾਰਡ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਅਨਿਲ ਜੋਸ਼ੀ ਨੇ ਕਿਹਾ ਹੈ ਕਿ ਉਹ ਬੂਥ ਨੂੰ ਮਜ਼ਬੂਤ ਕਰਨ 'ਚ ਵਿਸ਼ਵਾਸ਼ ਰੱਖਦੇ ਹਨ ਅਤੇ ਉਹ ਬੂਥ ਨੂੰ ਜਿਤਾਉਣ ਲਈ ਕੰਮ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ 2022 (Punjab Vidhan Sabha 2022) 'ਚ ਅਕਾਲੀ ਦਲ ਦੀ ਜਿੱਤ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਵਿਸ਼ਵ ਬਿਮਾਰੀਆਂ ਤੋਂ ਮੁਕਤ ਹੋਣ ਅਰਦਾਸ ਕਰਦੇ ਹਾਂ।