Accident:ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ - ਮੋਟਰਸਾਇਕਲ ਸਵਾਰ ਗੰਭੀਰ ਰੂਪ ਨਾਲ ਜ਼ਖਮੀ
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ’ਚ ਅਣਪਛਾਤੇ ਵਾਹਨ ਨੇ ਇੱਕ ਮੋਟਰਸਾਇਕਲ ਸਵਾਰ ਵਿਅਕਤੀ ਨੂੰ ਭਿਆਨਕ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਇਕਲ ਸਵਾਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਦੱਸ ਦਈਏ ਕਿ ਜ਼ਖਮੀ ਨੌਜਵਾਨ ਨੂੰ 108 ਐਂਬੁਲੈਂਸ ਚਾਲਕਾਂ ਨੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ। ਇਸ ਮਾਮਲੇ ’ਤੇ ਐਂਬੁਲੈਂਸ ਚਾਲਕ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਪਿੰਡ ਕੋਣੀ ਵਿਖੇ ਇੱਕ ਮੋਟਰਸਾਇਕਲ ਸਵਾਰ ਡਿੱਗਿਆ ਹੋਇਆ ਹੈ ਜਿਸਦੇ ਸਿਰ ’ਤੇ ਸੱਟ ਲੱਗ ਹੋਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਮੋਟਰਸਾਇਕਲ ਸਵਾਰ ਨੂੰ ਐਂਬੁਲੈਂਸ ਰਾਹੀ ਹਸਪਤਾਲ ਪਹੁੰਚਾਇਆ। ਫਿਲਹਾਲ ਉਸਦੀ ਹਾਲਤ ਸਥਿਰ ਹੈ। ਦੱਸ ਦਈਏ ਕਿ ਹਾਦਸੇ ’ਚ ਜ਼ਖਮੀ ਹੋਏ ਨੌਜਵਾਨ ਸਬੰਧੀ ਕੋਈ ਜਾਣਕਾਰੀ ਨਹੀਂ ਹੈ।