ਮੋਗਾ 'ਚ ਖ਼ਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਦੋਸ਼ੀ ਨੂੰ ਐੱਨਆਈਏ ਕੋਰਟ ਨੇ ਨਿਆਇਕ ਹਿਰਾਸਤ 'ਚ ਭੇਜਿਆ - ਖ਼ਾਲਿਸਤਾਨੀ ਝੰਡਾ ਲਹਿਰਾਉਣ ਦਾ ਮਾਮਲਾ
ਚੰਡੀਗੜ੍ਹ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੀ ਤੀਜੀ ਮੰਜ਼ਿਲ 'ਤੇ ਖ਼ਾਲਿਸਤਾਨੀ ਝੰਡਾ ਲਹਿਰਾਉਣ ਦੇ ਮਾਮਲੇ ਵਿੱਚ ਮੋਗਾ ਦੇ ਰਾਮ ਤੀਰਥ ਨਾਂਅ ਦੇ ਦੋਸ਼ੀ ਨੂੰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਐੱਨਆਈਏ ਕੋਰਟ ਵਿੱਚ ਪੇਸ਼ ਕੀਤਾ ਗਿਆ। ਕੋਰਟ ਨੇ ਉਸ ਨੂੰ 12 ਅਕਤੂਬਰ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਮਾਮਲੇ ਵਿੱਚ ਪਹਿਲਾਂ ਪੰਜਾਬ ਪੁਲਿਸ ਕਾਰਵਾਈ ਕਰ ਰਹੀ ਸੀ ਤੇ ਹੁਣ ਇਸ ਮਾਮਲੇ ਵਿੱਚ ਐੱਨਆਈਏ ਨੇ ਜਾਂਚ ਅਲੱਗ ਤੋਂ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਐੱਨਆਈਏ ਵੱਲੋਂ ਅਕਾਸ਼ਦੀਪ ਸਿੰਘ ਮੁੰਨਾ, ਜਸਪਾਲ ਸਿੰਘ ਉਰਫ਼ ਅੱਪਾ, ਇੰਦਰਜੀਤ ਸਿੰਘ ਗਿੱਲ ਤੇ ਜੋਗਿੰਦਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਸਾਰੇ ਦੋਸ਼ੀਆਂ ਦੇ ਖ਼ਿਲਾਫ਼ ਧਾਰਾ 121,121ਏ,124ਏ,153ਏ,153ਬੀ ਤੇ UAPA ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।