ਰਾਜੀਵ ਗਾਂਧੀ ਦੇ ਬੁੱਤ ਨੂੰ ਅੱਗ ਲਗਾਉਣ ਵਾਲੇ ਮੁਲਜ਼ਮ ਗ੍ਰਿਫਤਾਰ - ਅਗਲੇਰੀ ਜਾਂਚ ਕੀਤੀ ਜਾ ਰਹੀ
ਲੁਧਿਆਣਾ: ਰਾਜੀਵ ਗਾਂਧੀ ਦੇ ਬੁੱਤ ਨੂੰ ਅੱਗ ਲਗਾਉਣ ਦੇ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਵਾਰਦਾਤ ਨੂੰ ਅੰਜ਼ਾਮ ਦੇਣ ਦੇ ਮਾਮਲੇ ਵਿੱਚ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਅੱਧੇ ਘੰਟੇ ਦੇ ਵਿੱਚ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਲੁਧਿਆਣਾ ਏਡੀਸੀਪੀ ਵਨ ਪਰੱਗਿਆ ਜੈਨ ਵੱਲੋਂ ਪੁਸ਼ਟੀ ਕੀਤੀ ਗਈ ਹੈ। ਏੇਡੀਸੀਪੀ ਨੇ ਦੱਸਿਆ ਕਿ ਵੱਖ ਵੱਖ ਧਰਾਵਾਂ ਤਹਿਤ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਬੁੱਤ ਨੂੰ ਅੱਗ ਲਗਾਉਣ ਵਾਲੇ ਮੁਲਜ਼ਮਾਂ ਦੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਦੇ ਆਧਾਰ ਤੇ ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।