ਕੰਪਨੀ ਬਾਗ ਵਿਖੇ 200 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਪੁਲਿਸ ਅੜਿੱਕੇ
ਅੰਮ੍ਰਿਤਸਰ: ਇੱਥੋਂ ਦੇ ਕੰਪਨੀ ਬਾਗ ਵਿਖੇ ਪੁਲਿਸ ਵੱਲੋਂ 200 ਗ੍ਰਾਮ ਹੈਰੋਇਨ ਸਮੇਤ ਪੇਸ਼ੇਵਰ ਮੁਜ਼ਲਮ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕੌਮਾਂਤਰੀ ਬਾਜ਼ਾਰ ਵਿੱਚ ਇਸ ਹੈਰੋਇਨ ਦੀ ਕੀਮਤ 1 ਕਰੋੜ ਰੁਪਏ ਹੈ। ਐਸਐਚਓ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਦੋ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਸੀ ਕਿ ਇਕ ਵਿਅਕਤੀ ਜਿਸ ਦਾ ਨਾਂਅ ਕਰਨ ਪੁੱਤਰ ਬਲਵਿੰਦਰ ਸਿੰਘ ਵਾਸੀ ਚਮਰੰਗ ਰੋੜ ਕੰਪਨੀ ਬਾਗ ਵਿਖੇ ਹੈਰੋਇਨ ਵੇਚਦਾ ਹੈ। ਉਸ ਇਤਲਾਹ ਉੱਤੇ ਕੰਮ ਕਰਦਿਆਂ ਉਨ੍ਹਾਂ ਦੇ ਥਾਣੇ ਦੇ ਐਸਆਈ ਦਵਿੰਦਰ ਸਿੰਘ ਨੇ ਕਰਨ ਨੂੰ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਜਿਸ ਦੀ ਅੰਤਰਰਾਸ਼ਟਰੀ ਮਾਰਕਿਟ ਵਿੱਚ ਕੀਮਤ ਇਕ ਕਰੋੜ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਮੁਲਜ਼ਮ ਤੋਂ ਪੁਛ ਗਿੱਛ ਕਰ ਰਹੇ ਹਨ। ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
Last Updated : May 5, 2021, 11:01 AM IST