ਹੈਰੋਇਨ ਅਤੇ ਨਕਦੀ ਸਮੇਤ ਕਾਬੂ ਮੁਲਜ਼ਮ 2 ਦਿਨਾ ਰਿਮਾਂਡ 'ਤੇ - ਸੀਆਈਏ ਸਟਾਫ਼
ਅੰਮ੍ਰਿਤਸਰ: ਸੀਆਈਏ ਸਟਾਫ਼ ਵੱਲੋਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸੁਖਚੈਨ ਸਿੰਘ ਗਿੱਲ ਅਤੇ ਏਸੀਪੀ ਹਰਮਿੰਦਰ ਸਿੰਘ ਸੰਧੂ ਦੀਆਂ ਹਦਾਇਤਾਂ ਅਨੁਸਾਰ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ। ਸੀਆਈਏ ਸਟਾਫ ਦੇ ਜਾਂਚ ਅਧਿਕਾਰੀ ਨੇ ਦਸਿਆ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਇਨ੍ਹਾਂ ਨਸ਼ਾ ਤਸਕਰਾਂ ਨੂੰ 100 ਗ੍ਰਾਮ ਹੈਰੋਇਨ, ਇੱਕ ਲਖ ਸਤ ਹਜਾਰ ਰੁਪਏ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ, ਜਿਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ ਅਤੇ ਪੁੱਛਗਿੱਛ ਚਾਲੂ ਹੈ।