ਰੂਪਨਗਰ ਜ਼ਿਲ੍ਹੇ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 5 ਹੋਈ - active covid 19 case rupnagar
ਰੂਪਨਗਰ: ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਐਤਵਾਰ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 05 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 1337 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਇਨ੍ਹਾਂ 'ਚੋਂ 1141 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ, 129 ਲੋਕਾਂ ਦੀ ਰਿਪੋਰਟ ਪੈਂਡਿੰਗ ਹੈ ਅਤੇ 52 ਲੋਕ ਰਿਕਵਰ ਹੋ ਚੁੱਕੇ ਹਨ। ਪਿੰਡ ਚਤਾਮਲੀ ਨਿਵਾਸੀ ਇੱਕ ਵਿਅਕਤੀ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਬਿਨ੍ਹਾਂ ਕਿਸੇ ਜ਼ਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਸੋਸ਼ਲ ਡਿਸਟੈਂਸ ਨੂੰ ਹਰ ਪੱਧਰ 'ਤੇ ਮੈਨਟੇਨ ਕੀਤਾ ਜਾਵੇ ਅਤੇ ਮਾਸਕ ਦੀ ਵਰਤੋਂ ਵੀ ਲਾਜ਼ਮੀ ਕੀਤੀ ਜਾਵੇ।