ਰੂਪਨਗਰ ਵਿੱਚ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 56 ਹੋਈ - ਡਿਪਟੀ ਕਮਿਸ਼ਨਰ ਸੋਨਾਲੀ ਗਿਰੀ
ਰੂਪਨਗਰ: ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਵੀਰਵਾਰ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 56 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 1235 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਇਨ੍ਹਾਂ ਵਿੱਚੋਂ 860 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 309 ਲੋਕਾਂ ਦੇ ਨਤੀਜੇ ਆਉਣੇ ਬਾਕੀ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਕੁੱਲ 59 ਕੇਸ ਹੋ ਚੁੱਕੇ ਹਨ, ਜ਼ਿਨ੍ਹਾਂ ਵਿੱਚੋਂ 56 ਕੇਸ ਐਕਟਿਵ ਹਨ। 2 ਵਿਅਕਤੀ ਰਿਕਵਰ ਕਰ ਚੁੱਕੇ ਹਨ ਅਤੇ 1 ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।