ਜ਼ਿਲ੍ਹੇ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 14 ਹੋਈ: ਡੀਸੀ - rupnagar
ਰੂਪਨਗਰ: ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਪੌਜ਼ੀਟਿਵ ਕੇਸਾਂ ਵਿੱਚ ਇੱਕ ਡਰਾਈਵਰ ਰੂਪਨਗਰ ਸਿਟੀ ਦਾ ਰਹਿਣ ਵਾਲਾ ਹੈ। ਇਹ ਵਿਅਕਤੀ ਸ੍ਰੀ ਹਜ਼ੂਰ ਸਾਹਿਬ ਤੋਂ ਜ਼ਿਲ੍ਹਾ ਅਮ੍ਰਿਤਸਰ ਵਿਖੇ ਸ਼ਰਧਾਲੂਆਂ ਨੂੰ ਵਾਪਿਸ ਲੈ ਕੇ ਆਇਆ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 494 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਇਨ੍ਹਾਂ ਵਿੱਚੋਂ 425 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 56 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।