ਪਠਾਨਕੋਟ ’ਚ ਨਿਗਮ ਚੋਣਾਂ ਲਈ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ - ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ
ਪਠਾਨਕੋਟ: ਸੁਜਾਨਪੁਰ ’ਚ ਨਗਰ ਕੌਂਸਲ ਦੀਆਂ ਚੋਣਾਂ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਦੱਸ ਦੇਈਏ ਕਿ ਸੁਜਾਨਪੁਰ ਦੇ ਪੰਦਰਾਂ ਵਾਰਡਾਂ ਦੇ ਲਈ 23 ਪੋਲਿੰਗ ਬੂਥ ਬਣਾਏ ਗਏ ਹਨ ਇਨ੍ਹਾਂ ਬੂਥਾਂ ਦੀ ਸੁਰੱਖਿਆ ਲਈ ਕਰੜੇ ਪ੍ਰਬੰਧ ਕੀਤੇ ਜਾਣਗੇ ਅਤੇ ਇਸ ਤੋਂ ਇਲਾਵਾ ਪਠਾਨਕੋਟ ਨਗਰ ਨਿਗਮ ਦੇ 50 ਵਾਰਡਾਂ ’ਚ ਚੋਣ ਹੋਣ ਜਾ ਰਹੀ ਹੈ ਜਿਸ ਲਈ 129 ਪੋਲਿੰਗ ਬੂਥ ਬਣਾਏ ਗਏ ਹਨ। ਐਸਐਸਪੀ ਗੁਲਨੀਤ ਸਿੰਘ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਨੇ ਪੁਲਸ ਫੋਰਸ ਵੱਖ ਵੱਖ ਜਗ੍ਹਾ ਤੇ ਤੈਨਾਤ ਕਰ ਦਿੱਤੀ ਹੈ ਇਸ ਤੋਂ ਇਲਾਵਾ ਹਰ ਪੋਲਿੰਗ ਬੂਥ ’ਤੇ ਪੁਲਿਸ ਬਲ ਤੈਨਾਤ ਰਹੇਗਾ ਤਾਂ ਕਿ ਜੋ ਸ਼ਰਾਰਤੀ ਅਨਸਰ ਕਿਸੇ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਨਾ ਦੇ ਸਕਣ।