ਸਬਜ਼ੀ ਮੰਡੀ 'ਚ ਭੀੜ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਚੁੱਕੇ ਇਹ ਕਦਮ - jalandhar vegetable market
ਜਲੰਧਰ: ਪੰਜਾਬ ਵਿੱਚ ਕੋਰੋਨਾ ਕਰਕੇ ਕਰਫ਼ਿਊ ਲੱਗਿਆ ਹੋਇਆ ਹੈ ਪਰ ਇਸ ਦੌਰਾਨ ਸਭ ਤੋਂ ਜ਼ਿਆਦਾ ਭੀੜ ਸਵੇਰੇ ਸਬਜ਼ੀ ਮੰਡੀ ਵਿੱਚ ਦੇਖਣ ਨੂੰ ਮਿਲਦੀ ਹੈ। ਜਿੱਥੇ ਆੜ੍ਹਤੀਆਂ ਦੀਆਂ ਦੁਕਾਨਾਂ ਉੱਤੇ ਸੈਂਕੜੇ ਹੀ ਸਬਜ਼ੀ ਵਿਕਰੇਤਾ ਸਬਜ਼ੀ ਲੈਣ ਲਈ ਪਹੁੰਚਦੇ ਹਨ। ਇਸ ਦੌਰਾਨ ਸਭ ਤੋਂ ਵੱਡੀ ਮੁਸ਼ਕਿਲ ਇੱਕ ਦੂਜੇ ਤੋਂ ਦੂਰੀ ਬਣਾ ਕੇ ਰੱਖਣ ਵਿੱਚ ਆਉਂਦੀ ਹੈ। ਹੁਣ ਪ੍ਰਸ਼ਾਸਨ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ ਕਰਕੇ ਇੱਕ ਪਲਾਨ ਤਿਆਰ ਕੀਤਾ ਗਿਆ ਹੈ।