ਰੂਪਨਗਰ: ਟੀ ਐਸ ਸ਼ੇਰਗਿੱਲ ਨੇ ਕੋਵਿਡ-19 ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ - Adviser to the Chief Minister
ਰੂਪਨਗਰ: ਸੀਨੀਅਰ ਵਾਈਸ ਚੇਅਰਮੈਨ (ਜੀਓਜੀ) ਤੇ ਮੁੱਖ ਸਲਾਹਕਾਰ ਮੁੱਖ ਮੰਤਰੀ ਪੰਜਾਬ ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਕੋਰੋਨਾ ਵਾਇਰਸ ਤੇ ਕਰਫਿਊ ਦੇ ਮੱਦੇਨਜ਼ਰ ਰੂਪਨਗਰ ਵਿਖੇ ਪ੍ਰਬੰਧਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਤੇ ਐਸਐਸਪੀ ਨਾਲ ਮੀਟਿੰਗ ਕਰਦਿਆਂ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਅਤੇ ਉਪਰਾਲਿਆਂ 'ਤੇ ਤਸੱਲੀ ਜਤਾਈ, ਉਥੇ ਹੀ ਉਨ੍ਹਾਂ ਕਿਹਾ ਕਿ ਉਹ ਖੁਸ਼ਹਾਲੀ ਦੇ ਰਾਖੇ (ਜੀਓਜੀ) ਕੋਵਿਡ-19 ਵਿਰੁੱਧ ਮੁਹਿੰਮ ਵਿੱਚ ਮਦਦ ਤੋਂ ਇਲਾਵਾ ਕਣਕ ਦੇ ਸੁਚੱਜੇ ਮੰਡੀਕਰਨ ਵਿੱਚ ਵੀ ਭਰਵਾਂ ਸਹਿਯੋਗ ਦੇਣਗੇ।