ਖੇਤੀ ਆਰਡੀਨੈਂਸ ਦੇ ਵਿਰੋਧ 'ਚ ਕਿਸਨਾਂ ਦੇ ਹੱਕ 'ਚ ਆਏ ਵਕੀਲ - ਕਿਸਾਨਾਂ ਦੇ ਹੱਕ 'ਚ ਆਏ ਵਕੀਲ
ਪਟਿਆਲਾ: ਬਾਰ ਐਸੋਸੀਏਸ਼ਨ ਦੇ ਵਕੀਲ ਵੀ ਕਿਸਾਨਾਂ ਦੇ ਹੱਕ 'ਚ ਨਿੱਤਰ ਆਏ ਹਨ। ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਰ ਵਕੀਲਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਵਿਰੁੱਧ ਪਾਸ ਕੀਤੇ ਖੇਤੀ ਆਰਡੀਨੈਂਸ ਦਾ ਵੀ ਵਿਰੋਧ ਕਰਦੇ ਹਨ ਅਤੇ ਕਿਸਾਨਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਉਹ 25 ਤਰੀਕ ਨੂੰ ਮੁਕੰਮਲ ਬੰਦ ਵਿੱਚ ਸਮਰਥਨ ਦੇਣਗੇ ਅਤੇ ਮੋਢਿਆਂ ਤੇ ਮੱਥਿਆਂ 'ਤੇ ਕਾਲੇ ਰਿਬਨ ਬੰਨ੍ਹ ਕੇ ਰੋਸ ਮਾਰਚ ਕਰਨਗੇ। ਉਹ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਣਗੇ।