ਪੂਰੀ ਜਾਂਚ-ਪੜਤਾਲ ਤੋਂ ਬਾਅਦ ਹੀ ਸਧਾਣਾ ਦੀ ਹੋਈ ਮੋਰਚੇ ’ਚ ਐਂਟਰੀ- ਕਿਸਾਨ ਆਗੂ - ਖੇਤੀ ਕਾਨੂੰਨਾਂ ਦਾ ਵਿਰੋਧ
ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਮਾਨਸਾ ਵਿਖੇ ਧਰਨੇ ’ਤੇ ਬੈਠੇ ਕਿਸਾਨਾਂ ਨੇ ਵਿਸਾਖੀ ਦਾ ਤਿਉਹਾਰ ਮਨਾਇਆ। ਧਰਨੇ ’ਤੇ ਬੈਠੇ ਕਿਸਾਨਾਂ ਨੇ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ’ਤੇ ਧਰਨਿਆਂ ਤੇ ਬੈਠੇ ਕਿਸਾਨਾਂ ਨੇ ਵਿਸਾਖੀ ਦਾ ਤਿਉਹਾਰ ਮਨਾਇਆ। ਲੱਖਾ ਸਧਾਣਾ ਦੀ ਅੰਦੋਲਨ ਵਿਚ ਹੋਈ ਐਂਟਰੀ ’ਤੇ ਕਿਸਾਨਾਂ ਨੇ ਕਿਹਾ ਕਿ ਸੰਯੁਕਤ ਮੋਰਚਾ ਆਪਣੀ ਸੋਚ ਸਮਝ ਨਾਲ ਫੈਸਲੇ ਲੈਂਦਾ ਹਨ ਇਸੇ ਕਰਕੇ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ। ਜਿਸ ਵੱਲੋਂ ਪੂਰੀ ਪੜਤਾਲ ਕਰਨ ਤੋਂ ਬਾਅਦ ਹੀ ਸੰਯੁਕਤ ਮੋਰਚੇ ਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਗਿਆ। ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਮੋਰਚੇ ਚ ਦੀਪ ਸਿੱਧੂ ਨੂੰ ਲਿਆਉਣ ਬਾਰੇ ਸੋਚਿਆ ਜਾਵੇਗਾ ਤਾਂ ਉਸ ਬਾਰੇ ਵੀ ਪੂਰੀ ਤਰ੍ਹਾਂ ਨਾਲ ਪੜਤਾਲ ਕੀਤੀ ਜਾਵੇਗੀ।