ਅਕਾਲੀ ਦਲ ਵਿਚ ਸ਼ਾਮਿਲ ਹੋਣ ਤੋਂ ਬਾਅਦ ਕੈਪਟਨ ਹਰਮਿੰਦਰ ਸਿੰਘ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ - ਕੈਪਟਨ ਹਰਮਿੰਦਰ ਸਿੰਘ
ਕਪੂਰਥਲਾ: ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਕੈਪਟਨ ਹਰਮਿੰਦਰ ਸਿੰਘ ਸ਼ਾਮਿਲ ਹੋਏ। ਸੁਲਤਾਨਪੁਰ ਲੋਧੀ ਵਿਚ ਗੁਰੂਦਵਾਰਾ ਸ਼੍ਰੀ ਬੇਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੁਆਵਾਏ ਗਏ। ਜ਼ਿਕਰਯੋਗ ਹੈ ਕਿ ਕੈਪਟਨ ਹਰਮਿੰਦਰ ਸਿੰਘ ਜੋ ਪੰਜਾਬ ਸਰਕਾਰ ਦੇ ਪੰਜਾਬ ਦੇ ਮਿਲਕਫੈਡ ਦੇ ਚੇਅਰਮੈਨ ਸਨ ਅਤੇ ਓੁਹਨਾਂ ਦੇ ਬੇਟੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵੇਲੇ OSD ਦੇ ਅਹੁਦੇ ਤੇ ਸਨ, ਪਰ ਹੁਣ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਕੇ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਨਾਲ ਨਿਵਾਜਿਆ ਗਿਆ ਹੈ ਅਤੇ ਇਸ ਮੌਕੇ ਕੈਪਟਨ ਹਰਮਿੰਦਰ ਸਿੰਘ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ।