ਨਗਰ ਕੀਰਤਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇਣਗੇ ਸੰਗਤ ਦੇ ਨਾਮ ਸੰਦੇਸ਼ ਦੇਣਗੇ - ਭਾਈ ਹਰਪਾਲ ਸਿੰਘ - ਗੁਗਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ
ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਛੋਟੇ ਸਹਿਬਜਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨੀਂ ਸ਼ਹੀਦੀ ਜੋੜ ਮੇਲ ਦੇ ਅਖ਼ੀਰਲੇ ਦਿਨ ਨਗਰ ਕੀਰਤਨ ਦਾ ਅਰੰਭ ਹੋ ਗਿਆ ਹੈ। ਇਸ ਨਗਰ ਕੀਰਤਨ ਦੀ ਅਗਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰੇ ਕਰ ਰਹੇ ਹਨ। ਇਹ ਨਗਰ ਕੀਰਤਨ ਗੁਗਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ 'ਚ ਵੱਖ-ਵੱਖ ਧਾਰਮਿਕ, ਸਿੱਖਿਅਕ ਸੰਸਥਾਵਾਂ, ਗੱਤਕਾ ਪਾਰਟੀਆਂ ਵਲੋਂ ਆਪਣੀ ਦੇ ਜੌਹਰ ਵਿਖਾਏ ਗਏ। ਇਸ ਮੌਕੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਐੱਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਵੀ ਮੌਜੂਦ ਰਹੇ। ਇਸ ਨਗਰ ਕੀਰਤਨ ਦੀ ਸਮਾਪਤੀ ਦੀ ਅਰਦਾਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਭਾਈ ਹਰਪ੍ਰੀਤ ਸਿੰਘ ਸਿੱਖ ਸੰਗਤ ਦੇ ਨਾਮ ਸੰਦੇਸ਼ ਦੇਣਗੇ।