ਅਰਵਿੰਦ ਕੇਜਰੀਵਾਲ ਦੇ ਐਲਾਨ ਤੋਂ ਬਾਅਦ ਘਬਰਾਹਟ 'ਚ ਕਾਂਗਰਸ ਅਤੇ ਅਕਾਲੀ ਦਲ-ਮੀਤ ਹੇਅਰ
ਬਰਨਾਲਾ: ਆਮ ਆਦਮੀ ਪਾਰਟੀ ਦੇ ਸੁਪਰੀਮੋਂ ਅਰਵਿੰਦ ਕੇਜਰੀਵਾਲ ਦੇ ਐਲਾਨ ਤੋਂ ਬਾਅਦ ਵਿਰੋਧੀਆਂ ਨੇ ਤੰਜ਼ ਕੱਸਣੇ ਸ਼ੁਰੂ ਕਰ ਦਿੱਤੇ ਹਨ। ਜਿਸ ਨੂੰ ਲੈਕੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਦਾ ਕਹਿਣਾ ਕਿ ਵਿਰੋਧੀਆਂ ਦੀ ਬੁਖਲਾਹਟ ਸਾਹਮਣੇ ਆ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਕਾਂਗਰਸ ਤੇ ਅਕਾਲੀ ਦਲ ਵਲੋਂ ਸੂਬੇ ਦੇ ਲੋਕਾਂ ਦੀ ਲੁੱਟ ਕੀਤੀ ਗਈ ਹੈ ਅਤੇ ਹੁਣ ਲੋਕਾਂ ਆਮ ਆਦਮੀ ਪਾਰਟੀ ਨੂੰ ਸੱਤਾ 'ਚ ਦੇਖਣਾ ਚਾਹੁੰਦੇ ਹਨ।