ਸੁਖਬੀਰ ਸਿੰਘ ਬਾਦਲ ਦੇ ਐਲਾਨ ਤੋਂ ਬਾਅਦ ਐਸਸੀ ਭਾਈਚਾਰੇ ਨੇ ਵੰਡੇ ਲੱਡੂ - ਐਸਸੀ ਭਾਈਚਾਰੇ
ਫਰੀਦਕੋਟ: ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਚੋਣਾਂ ਜਿੱਤਣ ਤੋਂ ਬਾਅਦ ਦਲਿਤ ਆਗੂ ਨੂੰ ਉਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ ਸੀ ਜਿਸ ਕਾਰਨ ਐਸਸੀ ਭਾਈਚਾਰੇ ’ਚ ਕਾਫੀ ਖੁਸ਼ੀ ਪਾਈ ਜਾ ਰਹੀ ਹੈ। ਫਰੀਦਕੋਟ ’ਚ ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਵੱਲੋਂ ਖੁਸ਼ੀ ’ਚ ਲੱਡੂ ਵੰਡੇ ਗਏ ਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਗਰੀਬਾਂ ਦੀ ਪਾਰਟੀ ਹੈ ਜੋ ਹਰ ਵਰਗ ਦੀ ਸੁਣਦੀ ਹੈ।