ਨਨਕਾਣਾ ਸਾਹਿਬ ਜਾਣ ਵਾਲੇ ਜੱਥੇ ਦੇ ਰੱਦ ਕੀਤੇ ਜਾਣ ਤੋਂ ਬਾਅਦ ਕੇਂਦਰ ’ਤੇ ਬਰਸੇ ਮਜੀਠੀਆ
ਅੰਮ੍ਰਿਤਸਰ: ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕੇ ਜਾਣ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਮੰਤਰੀਆਂ ਦੇ ਬਿਆਨ ਵੀ ਆਉਣੇ ਸ਼ੁਰੂ ਹੋ ਗਏ ਹਨ। ਇਸ ਮੌਕੇ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਵੀ ਪ੍ਰੈੱਸ ਵਾਰਤਾ ਕੀਤੀ ਗਈ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੀ ਇਕ ਪ੍ਰੈੱਸ ਬਿਆਨ ਜਾਰੀ ਕੀਤਾ ਗਿਆ। ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਇਹ ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਯਤਨ ਕੀਤਾ ਗਿਆ ਹੈ। ਉਥੇ ਹੀ ਅੱਜ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ ਉਥੇ ਹੀ ਉਨ੍ਹਾਂ ਨੇ ਇੱਕ ਵਾਰ ਫਿਰ ਤੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ ਕੇਂਦਰ ਸਰਕਾਰ ਉਤੇ ਲਗਾਇਆ।