ਕੋਰੋਨਾ ਮਰੀਜ਼ ਆਉਣ ਮਗਰੋਂ ਪਿੰਡ ਚੌਂਕੀਮਾਨ ਸੀਲ
ਜਗਰਾਉਂ : ਪਿੰਡ ਚੌਂਕੀਮਾਨ ਦੇ ਵਿਅਕਤੀ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਸਾਰੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਪ੍ਰਸ਼ਾਸਨ ਨੇ ਦੱਸਿਆ ਕਿ ਪੀੜਤ ਦੇ ਪਰਿਵਾਰ ਦੇ ਅੱਠ ਹੋਰ ਲੋਕਾਂ ਨੂੰ ਵੀ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਆਈਸੋਲੇਟ ਕੀਤਾ ਗਿਆ ਹੈ। ਜਿਨ੍ਹਾਂ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ। ਇਸੇ ਨਾਲ ਹੀ ਪਿੰਡ ਨੂੰ ਪੂਰੀ ਤਰ੍ਹਾਂ ਰੋਗਾਣੂ-ਮੁਕਤ ਕਰਨ ਲਈ ਦਵਾਈ ਦਾ ਛਿੜਕਾ ਵੀ ਕੀਤਾ ਗਿਆ ਹੈ।