ਤਾਜਪੋਸ਼ੀ ਤੋਂ ਬਾਅਦ ਸਿੱਧੂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ - ਪੰਜਾਬ ਸੂਬਾ ਪ੍ਰਧਾਨ
ਪਟਿਆਲਾ : ਕਾਂਗਰਸ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਸੂਬਾ ਪ੍ਰਧਾਨ ਚੁਣਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ ਹਨ। ਇਸ ਤੋਂ ਬਾਅਦ ਸਿੱਧੂ ਆਪਣੇ ਸ਼ਹਿਰ ਵਿੱਚ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਸਮੱਰਥਕਾਂ ਵੱਲੋਂ ਲੱਡੂ ਵੰਡ ਕੇ ਜਸ਼ਨ ਵੀ ਮਨਾਇਆ ਗਿਆ।