ਤਲਾਕ ਤੋਂ ਬਾਅਦ ਸਨਕੀ ਵਿਅਕਤੀ ਨੇ ਪਤਨੀ ਅਤੇ ਸਾਲੀ 'ਤੇ ਕੀਤਾ ਹਮਲਾ - ਪਤਨੀ ਅਤੇ ਸਾਲੀ 'ਤੇ ਕੀਤਾ ਹਮਲਾ
ਅੰਮ੍ਰਿਤਸਰ: ਤਲਾਕਸ਼ੁਦਾ ਔਰਤ ਅਤੇ ਉਸ ਦੀ ਭੈਣ ਉੱਤੇ ਉਸ ਦੇ ਸਨਕੀ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਹੈ। ਹਮਲਾ ਹੋਣ ਨਾਲ ਦੋਨੋਂ ਔਰਤਾਂ ਨੂੰ ਗੰਭੀਰ ਸੱਟਾਂ ਲਗੀਆਂ ਹਨ ਜਿਨ੍ਹਾਂ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਹੈ। ਪੀੜਤ ਤਲਾਕਸ਼ੁਦਾ ਮਹਿਲਾ ਨੇ ਕਿਹਾ ਕਿ ਉਸ ਦਾ ਉਸ ਦੇ ਪਤੀ ਨਾਲ 6 ਮਹੀਨੇ ਪਹਿਲਾਂ ਤਲਾਕ ਹੋ ਗਿਆ ਹੈ। ਇਸ ਦੇ ਬਾਵਜੂਦ ਵੀ ਉਹ ਉਨ੍ਹਾਂ ਨੂੰ ਤੰਗ ਪਰੇਸ਼ਾਨ ਕਰ ਰਿਹਾ ਹੈ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਦੋ ਬੱਚਿਆਂ ਨਾਲ ਪੇਕੇ ਪਰਿਵਾਰ ਰਹਿੰਦੀ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਪੀੜਤਾਂ ਦੇ ਬਿਆਨ ਲੈ ਕੇ ਲਏ ਹਨ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।