ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਕਿਸਾਨ ਯੂਨੀਅਨ ਵੱਲੋਂ ਭੰਗੜੇ ਪਾ ਮਨਾਇਆ ਜਸ਼ਨ - Celebrating the victory of the peasant movement
ਰੂਪਨਗਰ: ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਅਤੇ ਕੀਰਤਪੁਰ ਸਾਹਿਬ ਵਿਚਕਾਰ ਲੱਗੇ ਟੋਲ ਪਲਾਜ਼ੇ (Toll plazas) ਤੇ ਬੈਠੇ ਕਿਸਾਨ ਨੇ ਭੰਗੜਾ ਪਾ ਕੇ ਕਿਸਾਨੀ ਅੰਦੋਲਨ ਦੀ ਜਿੱਤ ਦਾ ਜਸ਼ਨ (Celebrating the victory of the peasant movement) ਮਨਾਇਆ ਹੈ।ਕਿਸਾਨਾਂ ਵੱਲੋਂ ਜ਼ਬਰਦਸਤ ਖੁਸ਼ੀ ਮਨਾਉਣ ਤੋਂ ਬਾਅਦ ਜਿੱਥੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਗਿਆ ਉੱਥੇ ਹੀ ਉਨ੍ਹਾਂ ਦੱਸਿਆ ਕਿ ਅਸੀਂ ਦਿੱਲੀ ਤੋਂ ਆਉਣ ਵਾਲੇ ਕਿਸਾਨਾਂ ਦਾ ਭਰਵਾਂ ਸਵਾਗਤ ਕਰਾਂਗੇ। ਕਿਸਾਨਾਂ ਦਾ ਕਹਿਣਾ ਹੈ ਕਿ ਇਕ ਸਾਲ ਵਿਚ ਬਹੁਤ ਸਾਰੇ ਕਿਸਾਨਾਂ ਨੇ ਸ਼ਹੀਦੀਆਂ ਦਿੱਤੀਆ ਹਨ।