ਔਰਤ ਦੀ ਮੌਤ ਤੋਂ ਬਾਅਦ, ਪਰਿਵਾਰਕ ਮੈਂਬਰਾਂ ਨੇ ਕੀਤਾ ਹਸਪਤਾਲ ਵਿੱਚ ਹੰਗਾਮਾ - ਹਸਪਤਾਲ ਦੀ ਅਣਗਹਿਲੀ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਫ਼ਤਹਿਗੜ੍ਹ ਚੂੜੀਆਂ ਰੋਡ 'ਤੇ ਸਥਿਤ ਨਿੱਜੀ ਹਸਪਤਾਲ ਦੇ ਬਾਹਰ ਉਸ ਵੇਲੇ ਹੰਗਾਮਾ ਹੋਇਆ ਜਦੋਂ ਨਿੱਜੀ ਹਸਪਤਾਲ ਵਿੱਚ ਭਰਤੀ ਇੱਕ ਔਰਤ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਹਸਪਤਾਲ ਉੱਤੇ ਇਲਜ਼ਾਮ ਲਗਾਇਆ ਹੈ ਕਿ ਹਸਪਤਾਲ ਦੀ ਅਣਗਹਿਲੀ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਮੌਤ ਹੋ ਗਈ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਇਸ ਸਬੰਧ ਵਿੱਚ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ।