ਸ਼ੱਕੀ ਹਾਲਾਤ 'ਚ ਵਿਆਹੁਤਾ ਨੇ ਲਿਆ ਫਾਹਾ, ਪਤੀ ਤੇ ਸੱਸ ਫਰਾਰ - dowry case in moga
ਮੋਗਾ: ਥਾਣਾ ਸਮਾਲਸਰ ਦੇ ਅਧੀਨ ਪੈਂਦੇ ਪਿੰਡ ਬੰਬੀਹਾ ਭਾਈ ਵਿਖੇ 21 ਸਾਲਾ ਇੱਕ ਵਿਆਹੁਤਾ ਨੇ ਸ਼ੱਕੀ ਹਾਲਾਤ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕਾ ਦੇ ਮਾਤਾ ਪਿਤਾ ਦੇ ਬਿਆਨਾਂ ਤੇ ਉਸਦੇ ਪਤੀ ਅਤੇ ਸੱਸ ਸਹੁਰੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕੇਸ ਦਰਜ ਹੋਣ ਤੋਂ ਬਾਅਦ ਮ੍ਰਿਤਕਾ ਦਾ ਪਤੀ ਅਤੇ ਸੱਸ ਫਰਾਰ ਹੈ ਜਦਕਿ ਪੁਲਿਸ ਨੇ ਉਸ ਦੇ ਸਹੁਰੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੇ ਪੇਕੇ ਪਰਿਵਾਰ ਹਵਾਲੇ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਰਪੰਚ ਚਮਕੌਰ ਸਿੰਘ ਨੇ ਕਿਹਾ ਕਿ ਕੁੱਝ ਮਹੀਨੇ ਪਹਿਲਾਂ ਵੀ ਬੋਹੜ ਸਿੰਘ ਅਤੇ ਉਸਦੇ ਪਰਿਵਾਰ ਨੇ ਸੁਖਪ੍ਰੀਤ ਕੌਰ ਨਾਲ ਕੁੱਟਮਾਰ ਕੀਤੀ ਸੀ।