ਚੋਣਾਂ ਲਈ ਤ੍ਰਿਣਮੂਲ ਕਾਂਗਰਸ ਅਤੇ ਜੈ ਜਵਾਨ ਜੈ ਕਿਸਾਨ ਪਾਰਟੀ ਵਿਚਕਾਰ ਹੋਇਆ ਸਮਝੌਤਾ - ਤ੍ਰਿਣਮੂਲ ਕਾਂਗਰਸ ਵੱਲੋਂ ਚੋਣਾਂ ਲੜਨ ਦਾ ਐਲਾਨ
ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ ਦੀ ਸਿਆਸੀ ਜ਼ਮੀਨ ਤਿਆਰ ਹੋਣ ਤੋਂ ਬਾਅਦ ਹੁਣ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਜਾ ਰਿਹਾ ਹੈ, ਤ੍ਰਿਣਮੂਲ ਕਾਂਗਰਸ ਵੱਲੋਂ ਪੰਜਾਬ ਵਿੱਚ ਜੈ ਜਵਾਨ ਜੈ ਕਿਸਾਨ ਸਿਆਸੀ ਪਾਰਟੀ ਨਾਲ ਗੱਠਜੋੜ ਕਰ ਕੇ 117 ਸੀਟਾਂ 'ਤੇ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਬਠਿੰਡਾ ਪਹੁੰਚੇ ਤ੍ਰਿਣਮੂਲ ਕਾਂਗਰਸ ਅਤੇ ਜੈ ਜਵਾਨ ਜੈ ਕਿਸਾਨ ਪਾਰਟੀ ਦੇ ਆਗੂਆਂ ਵੱਲੋਂ ਬਠਿੰਡਾ ਦੇ ਦਿਹਾਤੀ ਤੋਂ ਜਗਸੀਰ ਸਿੰਘ ਮਰਾੜ ਨੂੰ ਉਮੀਦਵਾਰ ਵਜੋਂ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਿਆਸੀ ਪਾਰਟੀ ਪੰਜਾਬ ਵਿੱਚ ਸਭ ਤੋਂ ਪਹਿਲਾਂ ਮੁਫ਼ਤ ਐਜੂਕੇਸ਼ਨ ਚੰਗੀਆਂ ਸਿਹਤ ਸਹੂਲਤਾਂ ਅਤੇ ਬੇਰੁਜ਼ਗਾਰੀ ਦੇ ਮੁੱਦੇ ਉੱਤੇ ਚੋਣ ਲੜੇਗੀ ਅਤੇ ਪੰਜਾਬ ਵਿੱਚ ਚੱਲ ਰਹੇ ਬੇਅਦਬੀ ਦੇ ਦੌਰ ਨੂੰ ਠੱਲ੍ਹ ਪਾਉਣ ਲਈ ਬਣਦੇ ਕਦਮ ਚੁੱਕੇ ਜਾਣਗੇ।