ਪੰਜਾਬ

punjab

ETV Bharat / videos

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ - awareness to the farmers

By

Published : Mar 19, 2020, 4:55 PM IST

ਜਲੰਧਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਕਿਸਾਨਾਂ ਨੂੰ ਖੇਤੀਬਾੜੀ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਪਰ ਇਸ ਵਾਰ ਕੋਰੋਨਾ ਵਾਇਰਸ ਕਾਰਨ ਕਿਸਾਨਾਂ ਨੂੰ ਜਾਗਰੂਕ ਨਹੀਂ ਕੀਤਾ ਗਿਆ। ਇਸ ਸੰਬਧਤ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਕਰਮਚਾਰੀਆਂ ਨੂੰ ਹਿਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਪਿੰਡਾਂ ਦੇ ਗੁਰਦੁਆਰਿਆਂ 'ਚ ਜਾ ਕੇ ਲਾਉਡ ਸਪੀਕਰਾਂ ਰਾਹੀਂ ਅਨਾਉਸਮੈਂਟ ਕਰ ਕੇ ਕਿਸਾਨਾਂ ਨੂੰ ਮੌਸਮ, ਫ਼ਸਲ ਆਦਿ ਦੀ ਜਾਣਕਾਰੀ ਦੇਣ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਸਮੇਂ ਤੋਂ ਪਹਿਲਾਂ ਹੀ ਮੌਸਮ ਦੀ ਜਾਣਕਾਰੀ ਦਾ ਹੋਣਾ ਬਹੁਤ ਜ਼ਰੂਰੀ ਹੈ ਤਾਂ ਕਿ ਉਹ ਪਹਿਲਾਂ ਤੋਂ ਹੀ ਤਿਆਰ ਰਹਿਣ।

ABOUT THE AUTHOR

...view details