ਝੋਨੇ ਦੀ ਸਿੱਧੀ ਬਿਜਾਈ ਦਾ ਖੇਤੀਬਾੜੀ ਮਾਹਿਰਾਂ ਨੇ ਦਿੱਤਾ ਟਰਾਇਲ - ਖੇਤੀਬਾੜੀ ਅਫਸਰ ਡਾ ਰਣਜੀਤ ਸਿੰਘ
ਮੁਹਾਲੀ: ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ ਜਿਸ ਲਈ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡਾਂ-ਪਿੰਡਾਂ 'ਚ ਜਾ ਕੇ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਖੇਤੀਬਾੜੀ ਅਫਸਰ ਡਾ. ਰਣਜੀਤ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਗਰੂਕ ਕਕਨ ਦੀ ਹਿਦਾਇਤ ਦਿਤੀ ਸੀ। ਇਸ ਦੇ ਨਾਲ ਹੀ ਕੋਰੋਨਾ ਮਹਾਂਮਾਰੀ ਕਾਰਨ ਝੋਨੇ ਦੀ ਬਿਜਾਈ ਕਰਨ ਲਈ ਕਿਸਾਨਾਂ ਕੋਲ ਮਜ਼ਦੂਰ ਨਹੀਂ ਸੀ ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੌਰਾਨ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਦਾ ਇੱਕ ਵਾਰ ਟਰਾਇਲ ਕਰਨ ਦੀ ਵੀ ਅਪੀਲ ਕੀਤੀ।